ਸੰਗਰੂਰ : (21 ਸਤੰਬਰ 2026)

ਡੀਸੀ ਦਫ਼ਤਰ ਦੇ ਬਾਹਰ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਜਗਸੀਰ ਸਿੰਘ ਉਰਫ਼ ‘ਜੱਗਾ’ ਦੇ ਮਾਮਲੇ ਨੇ ਸਿਆਸੀ ਰੰਗ ਲੈ ਲਿਆ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰਾਂ ’ਤੇ ਇਸ ਮਾਮਲੇ ਨੂੰ ਸਿਆਸੀ ਲਾਹੇ ਲਈ ਵਰਤਣ ਦੇ ਦੋਸ਼ ਲਗਾਏ ਹਨ।

ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰਾਂ ਵੱਲੋਂ ਜੱਗਾ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਵਿਅਕਤੀ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਜਦਕਿ ਉਨ੍ਹਾਂ ਅਮਨ ਅਰੋੜਾ ਦਾ ਜੱਗਾ ਮਾਮਲੇ ’ਤੇ ਵੱਡਾ ਦਾਅਵਾਮੁਤਾਬਕ ਜੱਗਾ ਖ਼ੁਦ ਨਸ਼ਾ ਤਸਕਰੀ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੱਗਾ ਨੂੰ ਸਥਾਨਕ ਤੌਰ ’ਤੇ ‘ਜੱਗਾ ਬਲੈਕੀਆ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ।

ਇਸ ਮਾਮਲੇ ਵਿੱਚ ਪੁਲਿਸ ਵੱਲੋਂ ਵੀ ਜੱਗਾ ਖ਼ਿਲਾਫ਼ ਪਹਿਲਾਂ ਦਰਜ ਮਾਮਲਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਸੰਗਰੂਰ ਦੀ ਐੱਸਐੱਸਪੀ ਰਵਜੋਤ ਕੌਰ ਗਰੇਵਾਲ ਮੁਤਾਬਕ ਜੱਗਾ ਖ਼ਿਲਾਫ਼ ਕੁੱਲ 9 ਕੇਸ ਦਰਜ ਹਨ, ਜਿਨ੍ਹਾਂ ਵਿੱਚ ਇੱਕ ਮਾਮਲਾ NDPS ਐਕਟ ਨਾਲ ਸਬੰਧਤ ਵੀ ਦੱਸਿਆ ਗਿਆ ਹੈ। ਪੁਲਿਸ ਮੁਤਾਬਕ ਕੁਝ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ।

ਦੂਜੇ ਪਾਸੇ, ਜੱਗਾ ਨੇ ਦੋਸ਼ ਲਗਾਇਆ ਸੀ ਕਿ ਉਸ ਨੇ ਆਪਣੇ ਪਿੰਡ ਵਿੱਚ ਨਸ਼ਿਆਂ ਦੀ ਕਥਿਤ ਵਿਕਰੀ ਸਬੰਧੀ ਵੀਡੀਓ ਬਣਾਈ ਸੀ ਅਤੇ ਇਸ ਤੋਂ ਬਾਅਦ ਉਸ ’ਤੇ ਦਬਾਅ ਪਾਇਆ ਗਿਆ। ਉਸ ਨੇ ਇੱਕ ਪਿੰਡ ਦੇ ਸਰਪੰਚ ’ਤੇ ਧਮਕਾਉਣ ਅਤੇ ਘਰ ਵਿੱਚ ਲੱਗੇ CCTV ਕੈਮਰੇ ਨੁਕਸਾਨੇ ਜਾਣ ਦੇ ਵੀ ਦੋਸ਼ ਲਗਾਏ ਹਨ। ਸਰਪੰਚ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਮਾਮਲੇ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਜੱਗਾ ਨੂੰ ਪਹਿਲਾਂ ਸੰਗਰੂਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਘਟਨਾ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਵੀ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ।

Leave a Reply

Your email address will not be published. Required fields are marked *