ਲੁਧਿਆਣਾ, 3 ਨਵੰਬਰ 2026

ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਸਥਿਤ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿੱਚ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁੱਖ ਮੁਲਜ਼ਮ ਰਾਜ ਸਿੰਘ ਉਰਫ਼ ਰਾਜੂ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋ ਗਈ ਹੈ। ਸੋਮਵਾਰ ਰਾਤ ਉਸ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ।

ਬੀਪੀ ਘਟਣ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ

ਪੁਲਿਸ ਅਨੁਸਾਰ ਮੁਲਜ਼ਮ ਨੇ ਘਬਰਾਹਟ ਅਤੇ ਬਲੱਡ ਪ੍ਰੈਸ਼ਰ ਘਟਣ ਦੀ ਸ਼ਿਕਾਇਤ ਕੀਤੀ ਸੀ। ਪਹਿਲਾਂ ਉਸ ਨੂੰ ਸੁਧਾਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲ ਲਿਜਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਗਲੋਬਲ ਹਾਰਟ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ’ਚ ਹੋਵੇਗਾ ਪੋਸਟਮਾਰਟਮ

ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੋਵੇਗੀ। ਪੁਲਿਸ ਵੱਲੋਂ ਡਿਊਟੀ ਮੈਜਿਸਟ੍ਰੇਟ ਦੀ ਮੌਜੂਦਗੀ ਅਤੇ ਵੀਡੀਓਗ੍ਰਾਫੀ ਨਾਲ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮੁਲਜ਼ਮ ਦੇ ਪਰਿਵਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

28 ਅਕਤੂਬਰ ਨੂੰ ਗੁਰਦੁਆਰਾ ਸਾਹਿਬ ’ਚ ਹੋਈ ਸੀ ਫਾਇਰਿੰਗ

ਜ਼ਿਕਰਯੋਗ ਹੈ ਕਿ 28 ਅਕਤੂਬਰ ਦੀ ਤੜਕਸਾਰ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਬਲਦੇਵ ਸਿੰਘ ਦੇ ਰਿਹਾਇਸ਼ੀ ਕਮਰੇ ਵੱਲ ਗੋਲੀਆਂ ਚਲਾਈਆਂ ਸਨ। ਉਸ ਸਮੇਂ ਬਾਬਾ ਬਲਦੇਵ ਸਿੰਘ ਬਾਥਰੂਮ ਵਿੱਚ ਹੋਣ ਕਾਰਨ ਬਚ ਗਏ ਸਨ।

ਪੁਲਿਸ ਨੇ ਜਾਂਚ ਤੋਂ ਬਾਅਦ ਫਿਰੋਜ਼ਪੁਰ ਦੇ ਪਿੰਡ ਨੂਰਪੁਰ ਮਾਛੀਵਾੜਾ ਦੇ ਰਹਿਣ ਵਾਲੇ ਰਾਜ ਸਿੰਘ ਉਰਫ਼ ਰਾਜੂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਮੁਤਾਬਕ ਮਾਮਲੇ ਵਿੱਚ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਅਤੇ ਫਿਰੌਤੀ ਮੰਗਣ ਦੇ ਪਹਿਲੂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *