ਨਵੀਂ ਦਿੱਲੀ, 9 ਨਵੰਬਰ: 2026

ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਉੱਤਰਾਖੰਡ ਵਿੱਚ ਆਪਣੇ ਪ੍ਰੋਗਰਾਮ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪਹਿਲੀ ਵਾਰ ਜਨਤਕ ਤੌਰ ’ਤੇ ਆਪਣੀ ਗੱਲ ਰੱਖੀ ਹੈ। ਦੀਵਾਲੀ ਦੇ ਮੌਕੇ ’ਤੇ ਸੋਸ਼ਲ ਮੀਡੀਆ ’ਤੇ ਸਾਂਝੇ ਕੀਤੇ ਇੱਕ ਭਾਵੁਕ ਸੰਦੇਸ਼ ਵਿੱਚ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ, ਸੰਗੀਤ ਜਗਤ ਅਤੇ ਪਰਿਵਾਰ ਦਾ ਧੰਨਵਾਦ ਕੀਤਾ।

ਪਰਿਵਾਰ ਨੂੰ ਦੱਸਿਆ ਸਭ ਤੋਂ ਵੱਡੀ ਤਾਕਤ

ਦਲੇਰ ਮਹਿੰਦੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਸ ਮੁਸ਼ਕਲ ਸਮੇਂ ਦੌਰਾਨ ਉਨ੍ਹਾਂ ਦਾ ਪਰਿਵਾਰ ਸਭ ਤੋਂ ਵੱਡੀ ਤਾਕਤ ਬਣ ਕੇ ਉਨ੍ਹਾਂ ਦੇ ਨਾਲ ਖੜ੍ਹਾ ਰਿਹਾ। ਉਨ੍ਹਾਂ ਨੇ ਖ਼ਾਸ ਤੌਰ ’ਤੇ ਆਪਣੇ ਭਰਾ ਮੀਕਾ ਸਿੰਘ, ਪਤਨੀ ਤਰਨ, ਪੁੱਤਰ ਗੁਰਦੀਪ ਅਤੇ ਧੀਆਂ ਰਬਾਬ, ਅਜੀਤ ਤੇ ਪ੍ਰਭਜੋਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੇ ਪਿਆਰ ਅਤੇ ਸਾਥ ਲਈ ਧੰਨਵਾਦ ਕੀਤਾ।

ਪ੍ਰਸ਼ੰਸਕਾਂ ਦੇ ਪਿਆਰ ਲਈ ਕੀਤਾ ਧੰਨਵਾਦ

ਗਾਇਕ ਨੇ ਕਿਹਾ ਕਿ ਦੇਸ਼ ਭਰ ਤੋਂ ਮਿਲੇ ਸਮਰਥਨ, ਸੰਦੇਸ਼ਾਂ ਅਤੇ ਦੁਆਵਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਨੇ ਸੰਗੀਤ ਅਤੇ ਮਨੋਰੰਜਨ ਜਗਤ ਨਾਲ ਜੁੜੇ ਲੋਕਾਂ ਸਮੇਤ ਆਪਣੇ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ।

ਕੀ ਸੀ ਉੱਤਰਾਖੰਡ ਦਾ ਵਿਵਾਦ?

ਜ਼ਿਕਰਯੋਗ ਹੈ ਕਿ ਅਕਤੂਬਰ ਵਿੱਚ ਉੱਤਰਾਖੰਡ ਦੇ ਮਾਂ ਕੁੰਜਾਪੁਰੀ ਸੈਰ-ਸਪਾਟਾ ਅਤੇ ਵਿਕਾਸ ਮੇਲੇ ਦੌਰਾਨ ਦਲੇਰ ਮਹਿੰਦੀ ਦੀ ਪੇਸ਼ਕਾਰੀ ਵਿਚਾਲੇ ਕੈਬਨਿਟ ਮੰਤਰੀ ਸੁਬੋਧ ਉਨਿਆਲ ਮੰਚ ’ਤੇ ਪਹੁੰਚ ਗਏ ਸਨ। ਮੰਤਰੀ ਨੇ ਗਾਇਕ ਦੇ ਨਸ਼ੇ ਵਿੱਚ ਹੋਣ ਅਤੇ ਲਾਈਵ ਗਾਉਣ ਦੀ ਬਜਾਏ ਲਿਪ-ਸਿੰਕ ਕਰਨ ਦੇ ਦੋਸ਼ ਲਗਾਏ ਸਨ। ਇਸ ਘਟਨਾ ਤੋਂ ਬਾਅਦ ਵਿਵਾਦ ਵਧ ਗਿਆ ਸੀ ਅਤੇ ਮੀਕਾ ਸਿੰਘ ਨੇ ਵੀ ਆਪਣੇ ਭਰਾ ਦੇ ਹੱਕ ਵਿੱਚ ਬਿਆਨ ਦਿੱਤਾ ਸੀ।

Leave a Reply

Your email address will not be published. Required fields are marked *