ਅੰਮ੍ਰਿਤਸਰ, 13 ਨਵੰਬਰ 2026

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੱਡੀ ਕਾਨੂੰਨੀ ਰਾਹਤ ਮਿਲੀ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ 14 ਨਵੰਬਰ ਵਾਸਤੇ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਚਾਚਾ ਅਤੇ ਰਿਸ਼ਤੇਦਾਰ ਨੂੰ ਵੀ ਮਿਲੀ ਰਾਹਤ

ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ। ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਇੱਕ ਹੋਰ ਰਿਸ਼ਤੇਦਾਰ ਸੁਖਮਨ ਸਿੰਘ ਨੂੰ ਦੋ ਦਿਨ ਦੀ ਜ਼ਮਾਨਤ ਮਿਲੀ ਹੈ।

ਅੰਤਿਮ ਸੰਸਕਾਰ ਦੀ ਤਰੀਕ ਬਦਲਣ ਲਈ ਮੁੜ ਅਦਾਲਤ ਜਾਣਗੇ

ਵਕੀਲ ਕਰਮਵੀਰ ਸਿੰਘ ਅਨੁਸਾਰ, ਅਦਾਲਤ ਦੇ ਵਿਸਥਾਰਤ ਲਿਖਤੀ ਹੁਕਮ ਮਿਲਣ ਤੋਂ ਬਾਅਦ ਉਹ ਮੁੜ ਅਦਾਲਤ ਦਾ ਰੁਖ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ 14 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣਾ ਸੰਭਵ ਨਹੀਂ ਹੋਵੇਗਾ। ਇਸ ਲਈ ਅੰਤਿਮ ਸੰਸਕਾਰ ਦੀ ਤਰੀਕ 17 ਨਵੰਬਰ ਕਰਨ ਲਈ ਸੋਧ ਅਰਜ਼ੀ ਦਾਇਰ ਕੀਤੀ ਜਾਵੇਗੀ, ਤਾਂ ਜੋ ਉਹ ਇਸ ਵਿੱਚ ਸ਼ਾਮਲ ਹੋ ਸਕਣ।

Leave a Reply

Your email address will not be published. Required fields are marked *