ਜਲੰਧਰ, 14 ਨਵੰਬਰ, 2026

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨਵੰਬਰ ਨੂੰ ਪੰਜਾਬ ਦੇ ਦੌਰੇ ’ਤੇ ਆਉਣਗੇ। ਇਸ ਦੌਰਾਨ ਉਹ ਜਲੰਧਰ ਤੋਂ ‘ਸੰਤ ਰਵਿਦਾਸ ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਪੰਜਾਬ ਭਾਜਪਾ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜਲੰਧਰ ਤੋਂ ਹੋਵੇਗੀ ਯਾਤਰਾ ਦੀ ਸ਼ੁਰੂਆਤ

ਜਾਣਕਾਰੀ ਅਨੁਸਾਰ, ਨਿਤਿਨ ਨਬੀਨ 18 ਨਵੰਬਰ ਨੂੰ ਜਲੰਧਰ ਪਹੁੰਚਣਗੇ ਅਤੇ ਸੰਤ ਰਵਿਦਾਸ ਜੀ ਦੇ ਸੰਦੇਸ਼ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਦੀ ਸ਼ੁਰੂਆਤ ਕਰਨਗੇ। ਇਸ ਯਾਤਰਾ ਦਾ ਮਕਸਦ ਸਮਾਜਿਕ ਏਕਤਾ, ਆਪਸੀ ਭਾਈਚਾਰੇ ਅਤੇ ਸੰਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨਾ ਦੱਸਿਆ ਜਾ ਰਿਹਾ ਹੈ।

ਪੰਜਾਬ ਭਾਜਪਾ ਵੱਲੋਂ ਤਿਆਰੀਆਂ

ਭਾਜਪਾ ਦੇ ਕੌਮੀ ਪ੍ਰਧਾਨ ਵਜੋਂ ਨਿਤਿਨ ਨਬੀਨ ਦਾ ਇਹ ਪੰਜਾਬ ਦੌਰਾ ਪਾਰਟੀ ਲਈ ਅਹਿਮ ਮੰਨਿਆ ਜਾ ਰਿਹਾ ਹੈ। ਯਾਤਰਾ ਦੇ ਪ੍ਰੋਗਰਾਮ ਵਿੱਚ ਪਾਰਟੀ ਦੇ ਸੂਬਾਈ ਅਤੇ ਸਥਾਨਕ ਆਗੂਆਂ ਦੀ ਸ਼ਮੂਲੀਅਤ ਦੀ ਸੰਭਾਵਨਾ ਹੈ।

ਯਾਤਰਾ ਦੇ ਰੂਟ, ਹੋਰ ਪ੍ਰੋਗਰਾਮਾਂ ਅਤੇ ਪ੍ਰਬੰਧਾਂ ਸਬੰਧੀ ਵਿਸਥਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।

Leave a Reply

Your email address will not be published. Required fields are marked *