ਮੋਹਾਲੀ, 7 ਜੂਨ, 2026
ਮੋਹਾਲੀ ਦੇ ਬੈਸਟੇਕ ਮਾਲ ਵਿੱਚ ਇਕਤਰਫਾ ਪਿਆਰ ਨਾਲ ਜੁੜੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ ‘ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਵੀ ਗੰਭੀਰ ਜ਼ਖ਼ਮੀ ਕਰ ਲਿਆ।

ਘਟਨਾ ਦੌਰਾਨ ਮਾਲ ਵਿੱਚ ਮੌਜੂਦ ਲੋਕਾਂ ਵਿੱਚ ਹੜਕੰਪ ਮਚ ਗਿਆ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਨੌਜਵਾਨ ਦਾ ਇਲਾਜ ਜਾਰੀ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਇਕਤਰਫਾ ਪਿਆਰ ਕਰਦਾ ਸੀ ਅਤੇ ਇਸੇ ਕਾਰਨ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ। ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਹਾਲਾਂਕਿ ਪੁਲਿਸ ਵੱਲੋਂ ਵੀਡੀਓ ਦੀ ਸੱਚਾਈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੌਕੇ ‘ਤੇ ਪਹੁੰਚੀ ਪੁਲਿਸ ਨੇ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਦਿੱਤੀ ਜਾਵੇਗੀ।

ਇਸ ਦਰਦਨਾਕ ਘਟਨਾ ਨੇ ਇੱਕ ਵਾਰ ਫਿਰ ਨੌਜਵਾਨਾਂ ਵਿੱਚ ਵਧ ਰਹੇ ਜਜ਼ਬਾਤੀ ਤਣਾਅ ਅਤੇ ਇਕਤਰਫਾ ਪਿਆਰ ਦੇ ਖਤਰਨਾਕ ਨਤੀਜਿਆਂ ‘ਤੇ ਚਰਚਾ ਛੇੜ ਦਿੱਤੀ ਹੈ।

Leave a Reply

Your email address will not be published. Required fields are marked *