ਅੰਮ੍ਰਿਤਸਰ, 9 ਨਵੰਬਰ, 2026

ਦੀਵਾਲੀ ਦੀ ਰਾਤ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਸਥਿਤ ਰਾਂਝੇ ਦੀ ਹਵੇਲੀ ਨੇੜੇ ਦੋ ਧਿਰਾਂ ਵਿਚਾਲੇ ਹੋਏ ਝਗੜੇ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਹੋ ਗਈ। ਇਸ ਘਟਨਾ ਵਿੱਚ ਪ੍ਰਤਾਪ ਸਿੰਘ ਨਾਮਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਮੌਕੇ ’ਤੇ ਪਹੁੰਚੇ ਪੰਜਾਬ ਪੁਲਿਸ ਦੇ ਏਐੱਸਆਈ ਹਰਨੇਕ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਏ।

ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ

ਮੁੱਢਲੀ ਜਾਣਕਾਰੀ ਅਨੁਸਾਰ, ਦੋਵਾਂ ਧਿਰਾਂ ਵਿਚਾਲੇ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਪਹਿਲਾਂ ਤੋਂ ਵਿਵਾਦ ਚੱਲ ਰਿਹਾ ਸੀ। ਦੀਵਾਲੀ ਦੀ ਰਾਤ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਅਤੇ ਬਹਿਸਬਾਜ਼ੀ ਤੋਂ ਬਾਅਦ ਗੱਲ ਗੋਲੀਬਾਰੀ ਤੱਕ ਪਹੁੰਚ ਗਈ। ਗੋਲੀਆਂ ਚੱਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ASI ਦੀ ਲੱਤ ’ਚ ਲੱਗੀਆਂ ਦੋ ਗੋਲੀਆਂ

ਘਟਨਾ ਸਮੇਂ ਥਾਣਾ ਬੀ ਡਿਵੀਜ਼ਨ ਵਿੱਚ ਤਾਇਨਾਤ ਏਐੱਸਆਈ ਹਰਨੇਕ ਸਿੰਘ ਵੀ ਮੌਕੇ ’ਤੇ ਮੌਜੂਦ ਸਨ। ਗੋਲੀਬਾਰੀ ਦੌਰਾਨ ਉਨ੍ਹਾਂ ਦੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਪੁਲਿਸ ਵੱਲੋਂ ਜਾਂਚ ਸ਼ੁਰੂ

ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਫੋਰੈਂਸਿਕ ਟੀਮ ਵੱਲੋਂ ਵੀ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਏਸੀਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਦੋਵਾਂ ਧਿਰਾਂ ਵਿਚਾਲੇ ਹੋਏ ਵਿਵਾਦ ਅਤੇ ਗੋਲੀਬਾਰੀ ਵਿੱਚ ਸ਼ਾਮਲ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *