
ਚੰਡੀਗੜ੍ਹ, 31 ਅਕਤੂਬਰ 2026
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਆਪਣੀ ਚੋਣ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ ਅੱਜ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਚੋਣ ਮਾਹੌਲ ਭਖ ਗਿਆ ਹੈ।
- ਮੁੱਖ ਮੰਤਰੀ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਲੜਨਗੇ ਚੋਣ
- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ AAP ਨੇ ਖੋਲ੍ਹਿਆ ਚੋਣਾਂ ਦਾ ਪੱਤਾ
- ਪਾਰਟੀ ਵੱਲੋਂ ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਪਾਰਟੀ ਵੱਲੋਂ ਜਾਰੀ ਕੀਤੀ ਸੂਚੀ ਨੂੰ 2027 ਦੀਆਂ ਚੋਣਾਂ ਦੀਆਂ ਤਿਆਰੀਆਂ ਦੇ ਲਿਹਾਜ਼ ਨਾਲ ਅਹਿਮ ਮੰਨਿਆ ਜਾ ਰਿਹਾ ਹੈ।

