ਸੰਗਰੂਰ, 12 ਨਵੰਬਰ 2026

ਪੰਜਾਬ ਵਿੱਚ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀਆਂ ਤੋਂ ਬਾਅਦ ਹੁਣ ਆਮਦਨ ਕਰ ਵਿਭਾਗ ਨੇ ਵੀ ਕਾਰਵਾਈ ਕੀਤੀ ਹੈ। ਵੀਰਵਾਰ ਸਵੇਰੇ ਵਿਭਾਗ ਦੀਆਂ ਟੀਮਾਂ ਨੇ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਇਲਾਕੇ ਵਿੱਚ ਇੱਕ ਵੱਡੇ ਕਾਰੋਬਾਰੀ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਕਈ ਥਾਵਾਂ ’ਤੇ ਜਾਂਚ ਜਾਰੀ

ਮਿਲੀ ਜਾਣਕਾਰੀ ਅਨੁਸਾਰ, ਆਮਦਨ ਕਰ ਵਿਭਾਗ ਦੀਆਂ ਟੀਮਾਂ ਸਵੇਰੇ ਵੱਖ-ਵੱਖ ਥਾਵਾਂ ’ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕੀਤੀ। ਦਿੜ੍ਹਬਾ ਤੋਂ ਇਲਾਵਾ ਜ਼ਿਲ੍ਹੇ ਤੋਂ ਬਾਹਰ ਵੀ ਕੁਝ ਹੋਰ ਥਾਵਾਂ ’ਤੇ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਕਾਰਵਾਈ ਸਵੇਰ ਤੋਂ ਜਾਰੀ ਦੱਸੀ ਜਾ ਰਹੀ ਹੈ।

ਛਾਪੇਮਾਰੀ ਦਾ ਕਾਰਨ ਅਜੇ ਸਪੱਸ਼ਟ ਨਹੀਂ

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਆਮਦਨ ਕਰ ਵਿਭਾਗ ਵੱਲੋਂ ਇਹ ਕਾਰਵਾਈ ਕਿਸ ਮਾਮਲੇ ਜਾਂ ਸ਼ੱਕ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਵੀ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ।

Leave a Reply

Your email address will not be published. Required fields are marked *