ਪਟਿਆਲਾ, 24 ਸਤੰਬਰ 2026

ਪੰਜਾਬ ਪੁਲਿਸ ਦੇ ਬਰਖਾਸਤ AIG ਰਾਜਜੀਤ ਸਿੰਘ ਹੁੰਦਲ ਨੇ ਲਗਭਗ 6 ਸਾਲ ਤੱਕ ਫਰਾਰ ਰਹਿਣ ਤੋਂ ਬਾਅਦ ਅੱਜ ਪਟਿਆਲਾ ਪੁਲਿਸ ਅੱਗੇ ਆਤਮ-ਸਮਰਪਣ ਕਰ ਦਿੱਤਾ। ਆਤਮ-ਸਮਰਪਣ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। DGP ਗੌਰਵ ਯਾਦਵ ਨੇ ਵੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।

ਰਾਜਜੀਤ ਸਿੰਘ ਨੂੰ ਅਪ੍ਰੈਲ 2019 ਵਿੱਚ ਸੇਵਾ ਤੋਂ ਬਰਖਾਸਤ ਕੀਤਾ ਗਿਆ ਸੀ। ਉਨ੍ਹਾਂ ਖ਼ਿਲਾਫ਼ ਨਸ਼ਾ ਤਸਕਰੀ, ਜਬਰੀ ਵਸੂਲੀ ਅਤੇ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਮਾਮਲੇ ਦਰਜ ਕੀਤੇ ਗਏ ਸਨ। ਇਹ ਮਾਮਲਾ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਜੁੜੀ ਜਾਂਚ ਦੌਰਾਨ ਸਾਹਮਣੇ ਆਇਆ ਸੀ।

ਰਿਪੋਰਟਾਂ ਮੁਤਾਬਕ, ਅਕਤੂਬਰ 2019 ਵਿੱਚ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਉਹ ਫਰਾਰ ਹੋ ਗਏ ਸਨ ਅਤੇ ਉਨ੍ਹਾਂ ਦੀ ਭਾਲ ਲਈ ਲੁੱਕ-ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ।

ਹੁਣ ਕਰੀਬ ਛੇ ਸਾਲ ਬਾਅਦ ਹੋਏ ਇਸ ਆਤਮ-ਸਮਰਪਣ ਤੋਂ ਬਾਅਦ ਪੁਲਿਸ ਵੱਲੋਂ ਉਨ੍ਹਾਂ ਤੋਂ ਵੱਖ-ਵੱਖ ਮਾਮਲਿਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਇਹ ਮਾਮਲਾ ਅਜੇ ਜਾਂਚ ਅਧੀਨ ਹੈ।

Leave a Reply

Your email address will not be published. Required fields are marked *