ਤਰਨਤਾਰਨ, 9 ਨਵੰਬਰ, 2026

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਜੁੜੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੀ ਦਾਦੀ ਚਰਨ ਕੌਰ ਦਾ 85 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਆਪਣੀ ਮਾਤਾ ਦੇ ਦੇਹਾਂਤ ਦੀ ਪੁਸ਼ਟੀ ਕੀਤੀ ਹੈ।

ਜਾਣਕਾਰੀ ਅਨੁਸਾਰ, ਚਰਨ ਕੌਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਕੁਝ ਦਿਨ ਪਹਿਲਾਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲਬਾਤ ਕੀਤੀ ਸੀ। ਇਸ ਗੱਲਬਾਤ ਲਈ ਉਨ੍ਹਾਂ ਨੂੰ 10 ਮਿੰਟ ਦਾ ਸਮਾਂ ਦਿੱਤਾ ਗਿਆ ਸੀ।

ਚਰਨ ਕੌਰ ਦਾ ਦੇਹਾਂਤ ਹੋਣ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਜ਼ਿਲ੍ਹੇ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਰੱਖੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

Leave a Reply

Your email address will not be published. Required fields are marked *