ਨਵੀਂ ਦਿੱਲੀ, (6 ਸਤੰਬਰ 2026)
ਦੇਸ਼ ਦੀ ਨਿਆਂ ਪ੍ਰਣਾਲੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰ ਸਰਕਾਰ ਨੇ ਦੇਸ਼ ਦੀਆਂ 8 ਹਾਈ ਕੋਰਟਾਂ ਲਈ ਨਵੇਂ ਮੁੱਖ ਜੱਜਾਂ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਿਯੁਕਤੀਆਂ ਸੁਪਰੀਮ ਕੋਰਟ ਕਾਲੇਜੀਅਮ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਤੋਂ ਕੁਝ ਦਿਨ ਬਾਅਦ ਕੀਤੀਆਂ ਗਈਆਂ ਹਨ।

ਇਨ੍ਹਾਂ ਨਿਯੁਕਤੀਆਂ ਵਿੱਚ ਪੰਜਾਬ ਅਤੇ ਹਰਿਆਣਾ ਲਈ ਵੀ ਅਹਿਮ ਬਦਲਾਅ ਹੋਇਆ ਹੈ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੋ ਇਸ ਸਮੇਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਹਨ, ਨੂੰ ਇਸੇ ਹਾਈ ਕੋਰਟ ਦਾ ਨਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।

ਕਿਸ ਜਸਟਿਸ ਨੂੰ ਕਿਹੜੀ ਹਾਈ ਕੋਰਟ ਦੀ ਜ਼ਿੰਮੇਵਾਰੀ?

ਨਵੀਆਂ ਨਿਯੁਕਤੀਆਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ—

ਜਸਟਿਸ ਵੱਲੂਰੀ ਕਾਮੇਸ਼ਵਰ ਰਾਓ — ਪਟਨਾ ਹਾਈ ਕੋਰਟ ਦੇ ਚੀਫ਼ ਜਸਟਿਸ
ਜਸਟਿਸ ਰਵਿੰਦਰ ਵੀ. ਘੁਗੇ — ਕਲਕੱਤਾ ਹਾਈ ਕੋਰਟ ਦੇ ਚੀਫ਼ ਜਸਟਿਸ
ਜਸਟਿਸ ਸੰਜੇ ਕੁਮਾਰ ਅਗਰਵਾਲ — ਰਾਜਸਥਾਨ ਹਾਈ ਕੋਰਟ ਦੇ ਚੀਫ਼ ਜਸਟਿਸ
ਜਸਟਿਸ ਮਹੇਸ਼ ਚੰਦਰ ਤ੍ਰਿਪਾਠੀ — ਬੰਬੇ ਹਾਈ ਕੋਰਟ ਦੇ ਚੀਫ਼ ਜਸਟਿਸ
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ — ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ
ਜਸਟਿਸ ਕ੍ਰਿਸ਼ਨਾ ਰਾਮ ਮਹਾਪਾਤਰਾ — ਛੱਤੀਸਗੜ੍ਹ ਹਾਈ ਕੋਰਟ ਦੇ ਚੀਫ਼ ਜਸਟਿਸ
ਜਸਟਿਸ ਅਲਪੇਸ਼ ਯਸ਼ਵੰਤ ਕੋਗਜੇ — ਮੱਧ ਪ੍ਰਦੇਸ਼ ਹਾਈ ਕੋਰਟ ਦੇ ਚੀਫ਼ ਜਸਟਿਸ
ਜਸਟਿਸ ਪੁਸ਼ਪੇਂਦਰ ਸਿੰਘ ਭਾਟੀ — ਜੰਮੂ-ਕਸ਼ਮੀਰ ਅਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ
ਪੰਜਾਬ-ਹਰਿਆਣਾ ਹਾਈ ਕੋਰਟ ਲਈ ਅਹਿਮ ਨਿਯੁਕਤੀ

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਲਈ ਖਾਸ ਤੌਰ ’ਤੇ ਮਹੱਤਵਪੂਰਨ ਹੈ। ਉਹ ਹੁਣ ਇਸ ਅਦਾਲਤ ਦੀ ਅਗਵਾਈ ਕਰਨਗੇ ਅਤੇ ਮੁੱਖ ਜੱਜ ਵਜੋਂ ਅਦਾਲਤੀ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਸੰਭਾਲਣਗੇ।

ਰਾਜਸਥਾਨ ਹਾਈ ਕੋਰਟ ਨਾਲ ਜੁੜੇ ਵਿਵਾਦ ਵਿਚਕਾਰ ਨਿਯੁਕਤੀ

ਇਨ੍ਹਾਂ ਨਿਯੁਕਤੀਆਂ ਦੌਰਾਨ ਰਾਜਸਥਾਨ ਹਾਈ ਕੋਰਟ ਨਾਲ ਜੁੜਿਆ ਵਿਵਾਦ ਵੀ ਚਰਚਾ ਵਿੱਚ ਰਿਹਾ। ਕਾਰਜਕਾਰੀ ਚੀਫ਼ ਜਸਟਿਸ ਸੰਜੀਵ ਪ੍ਰਕਾਸ਼ ਸ਼ਰਮਾ ਖ਼ਿਲਾਫ਼ ਸੁਪਰੀਮ ਕੋਰਟ ਦੇ ਜਸਟਿਸ ਸੰਦੀਪ ਮਹਿਤਾ ਵੱਲੋਂ ਗੰਭੀਰ ਦੋਸ਼ ਲਗਾਏ ਜਾਣ ਤੋਂ ਬਾਅਦ ਮਾਮਲਾ ਸੁਰਖੀਆਂ ਵਿੱਚ ਆਇਆ ਸੀ। ਇਸ ਪਿਛੋਕੜ ਵਿੱਚ ਜਸਟਿਸ ਸੰਜੇ ਕੁਮਾਰ ਅਗਰਵਾਲ ਨੂੰ ਰਾਜਸਥਾਨ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਇਆ ਗਿਆ ਹੈ।

ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਨਿਯੁਕਤੀਆਂ

ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ 5 ਸਤੰਬਰ ਨੂੰ ਸੋਸ਼ਲ ਮੀਡੀਆ ਪੋਸਟ ਰਾਹੀਂ ਇਨ੍ਹਾਂ ਨਿਯੁਕਤੀਆਂ ਦੀ ਜਾਣਕਾਰੀ ਸਾਂਝੀ ਕੀਤੀ। ਨਿਯੁਕਤੀਆਂ ਸੰਵਿਧਾਨ ਅਧੀਨ ਰਾਸ਼ਟਰਪਤੀ ਵੱਲੋਂ, ਭਾਰਤ ਦੇ ਚੀਫ਼ ਜਸਟਿਸ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀਆਂ ਗਈਆਂ ਹਨ।

ਇਨ੍ਹਾਂ ਨਿਯੁਕਤੀਆਂ ਨਾਲ ਦੇਸ਼ ਦੀਆਂ ਇਨ੍ਹਾਂ 8 ਹਾਈ ਕੋਰਟਾਂ ਨੂੰ ਨਵੀਂ ਅਗਵਾਈ ਮਿਲੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਅਦਾਲਤੀ ਪ੍ਰਸ਼ਾਸਨ ਨਾਲ ਸਬੰਧਤ ਕੰਮਕਾਜ ਵਿੱਚ ਵੀ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।

Leave a Reply

Your email address will not be published. Required fields are marked *