ਚੰਡੀਗੜ੍ਹ, 23 ਸਤੰਬਰ 2026

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਅਤੇ ਪੰਜਾਬ ਪੁਲਿਸ ਦੇ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿੱਚ ਸ਼ਾਮਲ ਹੋ ਗਏ।

ਚੰਡੀਗੜ੍ਹ ਵਿੱਚ ਹੋਏ ਇੱਕ ਸਮਾਗਮ ਦੌਰਾਨ ਦੋਵਾਂ ਸਾਬਕਾ ਅਧਿਕਾਰੀਆਂ ਨੇ ਜਥੇਬੰਦੀ ਦੇ ਆਗੂ ਤਰਸੇਮ ਸਿੰਘ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

ਨਿਰੰਜਨ ਸਿੰਘ ED ਵਿੱਚ ਆਪਣੀ ਸੇਵਾ ਦੌਰਾਨ ਚਰਚਿਤ ਡਰੱਗ ਮਨੀ-ਲਾਂਡਰਿੰਗ ਮਾਮਲੇ ਦੀ ਜਾਂਚ ਨਾਲ ਜੁੜੇ ਰਹੇ ਸਨ। ਰਿਪੋਰਟਾਂ ਮੁਤਾਬਕ ਉਨ੍ਹਾਂ ਨੇ ਇਸ ਮਾਮਲੇ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ ਸੀ। ਉਹ 31 ਮਈ 2021 ਨੂੰ ਸੇਵਾਮੁਕਤ ਹੋਏ ਸਨ।

ਦੂਜੇ ਪਾਸੇ, ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਵੀ ਆਪਣੇ ਪੁਲਿਸ ਕਾਰਜਕਾਲ ਦੌਰਾਨ ਇੱਕ ਵਾਇਰਲ ਆਡੀਓ ਮਾਮਲੇ ਨੂੰ ਲੈ ਕੇ ਚਰਚਾ ਵਿੱਚ ਰਹੇ ਸਨ।

ਜਥੇਬੰਦੀ ਵੱਲੋਂ ਦੋਵਾਂ ਸਾਬਕਾ ਅਧਿਕਾਰੀਆਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਨਿਰੰਜਨ ਸਿੰਘ ਦੇ ਪਾਰਟੀ ਵਿੱਚ ਸ਼ਾਮਲ ਹੋਣ ਸਬੰਧੀ ਰਿਪੋਰਟਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਵਿੱਚ ਉਨ੍ਹਾਂ ਦੀ ਸਿਆਸੀ ਸਫ਼ਰ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ ਗਿਆ ਸੀ।

Leave a Reply

Your email address will not be published. Required fields are marked *