ਚੰਡੀਗੜ੍ਹ, 25 ਸਤੰਬਰ 2026
ਚੰਡੀਗੜ੍ਹ ਦੇ ਸੈਕਟਰ-22 ਵਿੱਚ ਚੰਡੀਗੜ੍ਹ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੀ ਘਰ ਅੰਦਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਿਤਿਨ ਪੁਲਿਸ ਦੀ ਅਕਾਊਂਟ ਸ਼ਾਖਾ ਵਿੱਚ ਤਾਇਨਾਤ ਸਨ।
ਘਟਨਾ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ 18 ਸਾਲਾ ਪੁੱਤਰ ਅਰਮਾਨ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਮਾਮਲੇ ਵਿੱਚ ਪੁੱਤਰ ਮੁੱਖ ਸ਼ੱਕੀ/ਮੁਲਜ਼ਮ ਹੈ। ਘਟਨਾ ਸਬੰਧੀ ਪਿਤਾ-ਪੁੱਤਰ ਵਿਚਾਲੇ ਤਕਰਾਰ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ।
ਪੁਲਿਸ ਨੂੰ ਮੌਕੇ ਤੋਂ ਦੇਸੀ ਕੱਟਾ ਵੀ ਬਰਾਮਦ ਹੋਇਆ ਹੈ। ਹਾਲਾਂਕਿ ਹੱਤਿਆ ਦੇ ਪਿੱਛੇ ਅਸਲ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਅਤੇ ਪੁਲਿਸ ਵੱਲੋਂ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਅਰਮਾਨ ਤੋਂ ਪੁੱਛਗਿੱਛ ਜਾਰੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੱਤਿਆ ਦੇ ਕਾਰਨਾਂ ਅਤੇ ਪੂਰੇ ਘਟਨਾਕ੍ਰਮ ਦੀ ਤਸਵੀਰ ਸਪੱਸ਼ਟ ਹੋਵੇਗੀ।

