ਚੰਡੀਗੜ੍ਹ,02 ਅਕਤੂਬਰ 2026

ਆਮ ਆਦਮੀ ਪਾਰਟੀ (AAP) ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ ਗਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਜੇਲ੍ਹ ਵਿੱਚ ਬੰਦ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਨਾਮ ਵੀ ਸ਼ਾਮਲ ਹੈ। ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਾਰਨ ਦਾ ਫੈਸਲਾ ਕੀਤਾ ਹੈ।

👉 ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਸੰਜੀਵ ਅਰੋੜਾ ਦਾ ਨਾਮ ਕੀਤਾ ਸ਼ਾਮਲ।

👉 ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਬਣਾਇਆ ਉਮੀਦਵਾਰ।

👉 ਮਨੀ ਲਾਂਡਰਿੰਗ ਮਾਮਲੇ ਵਿੱਚ ED ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਵਿੱਚ ਬੰਦ ਹਨ ਸੰਜੀਵ ਅਰੋੜਾ।

👉 16 ਅਕਤੂਬਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਦੀ ਰਾਹਤ ਸਬੰਧੀ ਪਟੀਸ਼ਨ ਖਾਰਜ ਕਰ ਦਿੱਤੀ ਸੀ।

ਸੰਜੀਵ ਅਰੋੜਾ ਇਸ ਸਮੇਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਰਜ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਵਿੱਚ ਬੰਦ ਹਨ। ਇਹ ਮਾਮਲਾ 100 ਕਰੋੜ ਰੁਪਏ ਤੋਂ ਵੱਧ ਦੇ ਕਥਿਤ ਵਿੱਤੀ ਲੈਣ-ਦੇਣ ਅਤੇ GST ਨਾਲ ਜੁੜੀਆਂ ਬੇਨਿਯਮੀਆਂ ਦੀ ਜਾਂਚ ਨਾਲ ਸਬੰਧਤ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 16 ਅਕਤੂਬਰ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਮਾਮਲੇ ਨਾਲ ਜੁੜੀ ਰਾਹਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਇਸ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਮੁੜ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆ ਹੈ।

ਸੰਜੀਵ ਅਰੋੜਾ ਦੀ ਉਮੀਦਵਾਰੀ ਅਤੇ ਆਉਣ ਵਾਲੀਆਂ ਚੋਣਾਂ ਦੌਰਾਨ ਉਨ੍ਹਾਂ ਦੀ ਪ੍ਰਚਾਰ ਮੁਹਿੰਮ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ।

Leave a Reply

Your email address will not be published. Required fields are marked *