ਅੰਮ੍ਰਿਤਸਰ : (23 ਸਤੰਬਰ 2026)
ਅੰਮ੍ਰਿਤਸਰ ਦੇ ਮੱਤੇਵਾਲ ਇਲਾਕੇ ਵਿੱਚ ਬੁੱਧਵਾਰ ਸਵੇਰੇ ਪੁਲਿਸ ਅਤੇ ਇੱਕ ਵਾਂਟੇਡ ਗੈਂਗਸਟਰ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਗੈਂਗਸਟਰ ਹਰਮਨਜੀਤ ਸਿੰਘ ਉਰਫ਼ ਹਰਮਨ ਬੋਪਾਰਾਏ ਦੀ ਲੱਤ ਵਿੱਚ ਗੋਲੀ ਲੱਗੀ। ਪੁਲਿਸ ਨੇ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਪਹੁੰਚਾਇਆ।

ਪੁਲਿਸ ਮੁਤਾਬਕ ਉਨ੍ਹਾਂ ਨੂੰ ਹਰਮਨ ਗੋਪਾ ਰਾਏ ਦੇ ਮੱਤੇਵਾਲ ਇਲਾਕੇ ਵਿੱਚ ਹੋਣ ਦੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਐੱਸਐੱਚਓ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਚੈਕਪੋਸਟ ਲਗਾਈ ਗਈ। ਜਦੋਂ ਪੁਲਿਸ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਕਥਿਤ ਤੌਰ ’ਤੇ ਪੁਲਿਸ ਟੀਮ ’ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਇੱਕ ਗੋਲੀ ਐੱਸਐੱਚਓ ਨੂੰ ਲੱਗਣ ਤੋਂ ਵਾਲ-ਵਾਲ ਬਚੀ।

ਪੁਲਿਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਹਰਮਨ ਦੀ ਲੱਤ ਵਿੱਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ। ਮੌਕੇ ਤੋਂ ਪੁਲਿਸ ਨੇ .32 ਬੋਰ ਦੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ** ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਅਨੁਸਾਰ ਹਰਮਨ ਗੋਪਾ ਰਾਏ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ ਅਤੇ ਉਸ ਨੂੰ ਗੁਰਦਾਸਪੁਰ ਦੇ ਹਨੁਮਾਨ ਚੌਕ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਵੀ ਵਾਂਟੇਡ ਅਤੇ ਪ੍ਰੋਕਲੇਮਡ ਆਫੈਂਡਰ ਦੱਸਿਆ ਗਿਆ ਹੈ। ਪੁਲਿਸ ਹੁਣ ਉਸ ਦੇ ਪੁਰਾਣੇ ਅਪਰਾਧਿਕ ਰਿਕਾਰਡ ਅਤੇ ਗੈਂਗ ਨਾਲ ਸਬੰਧਾਂ ਦੀ ਜਾਂਚ ਕਰ ਰਹੀ ਹੈ।

ਐੱਸਐੱਸਪੀ ਕਨਵਲਪ੍ਰੀਤ ਸਿੰਘ ਚਾਹਲ ਮੁਤਾਬਕ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਉਸ ਦੇ ਸੰਭਾਵਿਤ ਅੱਤਵਾਦੀ ਸਬੰਧਾਂ ਦੀ ਵੀ ਜਾਂਚ ਕੀਤੀ ਜਾਵੇਗੀ। ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *