25 ਸਤੰਬਰ 2026

ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਫੱਤਾ ਮਾਲੋਕਾ ਦੇ ਰਹਿਣ ਵਾਲੇ ਖਿਡਾਰੀ ਸਤਨਾਮ ਸਿੰਘ ਨੇ ਏਸ਼ੀਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਮਗਾ ਜਿੱਤ ਕੇ ਪੰਜਾਬ ਅਤੇ ਆਪਣੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ।

ਸਤਨਾਮ ਸਿੰਘ ਦੀ ਇਸ ਵੱਡੀ ਕਾਮਯਾਬੀ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਹੈ। ਉਨ੍ਹਾਂ ਦੀ ਪ੍ਰਾਪਤੀ ’ਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਤਨਾਮ ਸਿੰਘ ਦੇ ਮਾਤਾ-ਪਿਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੁੱਤਰ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ।

ਵਿਧਾਇਕ ਬਣਾਂਵਾਲੀ ਨੇ ਸਤਨਾਮ ਸਿੰਘ ਦੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਪਰਿਵਾਰ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਤਨਾਮ ਸਿੰਘ ਦੀ ਇਸ ਉਪਲਬਧੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਉਸ ਲਈ 50 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ।

ਸਤਨਾਮ ਸਿੰਘ ਦੀ ਇਸ ਪ੍ਰਾਪਤੀ ਨਾਲ ਪਿੰਡ ਫੱਤਾ ਮਾਲੋਕਾ, ਮਾਨਸਾ ਜ਼ਿਲ੍ਹੇ ਅਤੇ ਪੂਰੇ ਪੰਜਾਬ ਵਿੱਚ ਮਾਣ ਅਤੇ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਦੀ ਇਹ ਕਾਮਯਾਬੀ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।

Leave a Reply

Your email address will not be published. Required fields are marked *