ਚੰਡੀਗੜ੍ਹ, 26 ਜੂਨ, 2026,
ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੀਤੇ ਜਾ ਰਹੇ ਅਪਮਾਨ ਲਈ ਉਨ੍ਹਾਂ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਤੱਥ ਸਨ ਤਾਂ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਰੱਖਣੇ ਚਾਹੀਦੇ ਸਨ ਪਰ ਉਹ ਲਗਾਤਾਰ ਇਸ ਸਬੰਧੀ ਪ੍ਰੈਸ ਕਾਨਫਰੰਸਾਂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਰਹੇ ਹਨ।

ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਸੁਨੇਹੇ ਵਿਚ ਸੁਨੀਲ ਜਾਖੜ ਨੇ ਲਿਖਿਆ ਹੈ, “ਭਗਵੰਤ ਮਾਨ ਜੀ, ਜੇਕਰ ਤੁਹਾਡੇ ਕੋਲ ਕੋਈ ਤੱਥ ਸਨ ਤਾਂ ਤੁਹਾਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਨਿਮਾਣੇ ਸਿੱਖ ਵਜੋਂ ਪੇਸ਼ ਹੋ ਕੇ ਰੱਖਣੇ ਚਾਹੀਦੇ ਸਨ,ਕਿਉਕਿ ਉਥੇ ਪਹਿਲਾਂ ਹੀ ਤੁਹਾਡਾ ਇਹ ਮਾਮਲਾ ਵਿਚਾਰ ਅਧੀਨ ਚੱਲ ਰਿਹਾ ਹੈ। ਜਾਂ ਤਾਂ ਤੁਹਾਡੇ ਕੋਲ ਸੱਚ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਅਤੇ ਜਾਂ ਫਿਰ ਇਹ ਤੁਹਾਡਾ ਹੰਕਾਰ ਹੈ ਜੋ ਤੁਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਵਿਖਾਉਣ ਲਈ ਇਸ ਤਰਾਂ ਇਕ ਤੋਂ ਬਾਅਦ ਇਕ ਪ੍ਰੈਸ ਕਾਨਫਰੰਸਾਂ ਕਰ ਰਹੇ ਹੋ। ਯਾਦ ਰੱਖਿਓ, “ਹੰਕਾਰਿਆ ਸੋ ਮਾਰਿਆ।”

Leave a Reply

Your email address will not be published. Required fields are marked *