ਮਾਨਸਾ, 9 ਨਵੰਬਰ:, 2026
ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ 15 ਨਵੰਬਰ, ਐਤਵਾਰ ਨੂੰ ਕਰਵਾਇਆ ਜਾਵੇਗਾ। ਇਹ ਸਮਾਗਮ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਸਥਿਤ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਹੋਵੇਗਾ।
ਪਰਿਵਾਰ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਵੱਡੀ ਗਿਣਤੀ ਵਿੱਚ ਪਹੁੰਚ ਕੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ।
26 ਦਿਨ ਬਾਅਦ ਕੀਤਾ ਗਿਆ ਸੀ ਸਸਕਾਰ
ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਦਾ 13 ਅਕਤੂਬਰ ਨੂੰ ਮਾਨਸਾ ਦੇ ਇੱਕ ਮੈਡੀਕਲ ਸਟੋਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਅਤੇ ਪੋਸਟਮਾਰਟਮ ਨੂੰ ਲੈ ਕੇ ਚੱਲ ਰਹੇ ਧਰਨੇ ਕਾਰਨ ਉਨ੍ਹਾਂ ਦਾ ਸਸਕਾਰ 26 ਦਿਨਾਂ ਬਾਅਦ 8 ਨਵੰਬਰ ਨੂੰ ਕੀਤਾ ਗਿਆ ਸੀ।
ਹੁਣ 15 ਨਵੰਬਰ ਨੂੰ ਹੋਣ ਵਾਲੇ ਭੋਗ ਸਮਾਗਮ ਦੌਰਾਨ ਸੰਗਤ ਵੱਲੋਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਜਾਵੇਗੀ।

